ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਬਿਆਨ ,"ਅਸੀਂ ਭਾਜਪਾ ਨਾਲ ਗੱਠਜੋੜ ਕਰਨ ਲਈ ਤਿਆਰ ਹਾਂ"

 ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਬਿਆਨ ,

ਭਾਜਪਾ ਨਾਲ ਗੱਠਜੋੜ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਸੀਂ ਭਾਜਪਾ ਨਾਲ ਗੱਠਜੋੜ ਕਰਨ ਲਈ ਤਿਆਰ ਹਾਂ ਅਤੇ ਸਾਡੀ ਭਾਜਪਾ ਨਾਲ ਗੱਲਬਾਤ ਚੱਲ ਰਹੀ ਹੈ।ਉਨ੍ਹਾਂ ਨੇ੍ ਕਿਹਾ ਹੈ ਕਿ ਸਾਨੂੰ ਭਾਜਪਾ ਨਾਲ ਗੱਠਜੋੜ ਕਰਨ ’ਚ ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ  ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਨਹੀਂ ਕਰਾਂਗੇ।