ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ

ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਲਗਾਤਾਰ ਕਰਵਟ ਬਦਲ ਰਿਹਾ ਹੈ। ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿਚ ਐਤਵਾਰ ਨੂੰ ਕਈ ਥਾਈਂ ਹਲਕੀ ਬੂੰਦਾਂਬਾਂਦੀ ਦੇਖਣ ਨੂੰ ਮਿਲੀ ਜਦਕਿ ਸੋਮਵਾਰ ਵੀ ਸਵੇਰ ਤੋਂ ਕਈ ਹਿੱਸਿਆਂ ਵਿਚ ਬਦਲਵਾਈ ਛਾਈ ਰਹੀ। ਭਾਰਤੀ ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਹਾਲਾਂਕਿ ਕੁਝ ਥਾਵਾਂ 'ਤੇ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ।

ਵਿਭਾਗ ਨੇ 16 ਅਤੇ 17 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਕਈ ਥਾਈਂ ਹਲਕੀ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿਚ ਗਰਜ, ਬਿਜਲੀ ਅਤੇ ਤੇਜ਼ ਹਵਾ ਦੇ ਨਾਲ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਬੰਗਾਲ ਦੀ ਖਾੜੀ ਤੋਂ ਉੱਤਰ-ਪੂਰਬੀ ਭਾਰਤ ਵੱਲ ਤਾਜ਼ਾ ਨਮੀ ਦੀ ਸੰਭਾਵਨਾ ਹੈ। ਇਸ ਕਾਰਨ 16 ਅਤੇ 17 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ਼-ਤੂਫ਼ਾਨ ਅਤੇ ਬਿਜਲੀ ਚਮਕਣ ਦੇ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।