ਪੰਜਾਬ ''ਚ ''ਮੌਸਮ'' ਨੂੰ ਲੈ ਕੇ 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert .

ਪੰਜਾਬ ''ਚ ''ਮੌਸਮ'' ਨੂੰ ਲੈ ਕੇ 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert .

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਸਮਾਨੀ ਬਿਜਲੀ ਗੜਕਣ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਮੁਤਾਬਕ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।

ਦੱਸਣਯੋਗ ਹੈ ਕਿ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਸੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਲੁਧਿਆਣਾ 'ਚ 0.8 ਮਿਲੀਮੀਟਰ, ਚੰਡੀਗੜ੍ਹ 'ਚ 9.8 ਮਿਲੀਮੀਟਰ, ਪਠਾਨਕੋਟ 'ਚ 0.1 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ ਸੀ।