28 ਨਵੰਬਰ ਤੋਂ ਬਦਲੇਗਾ ਪੰਜਾਬ ''ਚ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ

28 ਨਵੰਬਰ ਤੋਂ ਬਦਲੇਗਾ ਪੰਜਾਬ ''ਚ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ

ਪੰਜਾਬ 'ਚ ਮੌਸਮ ਨੇ ਅਚਾਨਕ ਕਰਵਟ ਲਈ ਹੈ, ਜਿਸ ਨਾਲ ਰਾਤ ਨੂੰ ਕਹਿਰ ਦੀ ਠੰਡ ਮਹਿਸੂਸ ਹੋਣ ਲੱਗੀ। ਪੰਜਾਬ ਤੇ ਚੰਡੀਗੜ੍ਹ ਵਿੱਚ ਹੁਣ ਰਾਤਾਂ ਠੰਡੀਆਂ ਹੋ ਗਈਆਂ ਹਨ। ਪਹਾੜਾਂ 'ਤੇ ਹੋ ਰਹੀ ਤਾਜ਼ਾ ਬਰਫ਼ਬਾਰੀ ਦਾ ਅਸਰ ਪੰਜਾਬ ਵਿਚ ਦੇਖਣ ਨੂੰ ਮਿਲੇਗਾ। ਇਸਦੇ ਚੱਲਦਿਆਂ ਸੂਬੇ ਵਿੱਚ ਹਰ ਰੋਜ਼ ਤਾਪਮਾਨ ਵਿੱਚ 1-2 ਡਿਗਰੀ ਦੀ ਮਾਮੂਲੀ ਗਿਰਾਵਟ ਜਾਰੀ ਰਹਿ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ, ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਛਾਈ। ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ 27 ਨਵੰਬਰ ਤੱਕ ਕੋਈ ਮੀਂਹ ਜਾਂ ਹੋਰ ਚੇਤਾਵਨੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 28 ਤਰੀਖ ਤੋਂ ਮੌਸਮ 'ਚ ਵੱਡਾ ਬਦਲਾਅ ਨਜ਼ਰ ਆਵੇਗਾ। ਜਿਥੇ ਕਿ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ-ਨਾਲ ਕੋਹਰੇ ਦਾ ਪ੍ਰਕੋਪ ਵੀ ਨਜ਼ਰ ਆ ਸਕਦਾ ਹੈ ।

ਇਸ ਸਮੇਂ ਦੌਰਾਨ, ਰਾਜ ਦੇ ਉੱਤਰ-ਪੱਛਮੀ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ, ਵਿੱਚ ਰਾਤ ਦਾ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਰਹੇਗਾ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਰਹੇਗਾ। ਜ਼ਿਆਦਾਤਰ ਖੇਤਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹੇਗਾ, ਜਦੋਂ ਕਿ ਕੁਝ ਕੇਂਦਰੀ ਅਤੇ ਪੂਰਬੀ ਖੇਤਰਾਂ ਵਿੱਚ ਤਾਪਮਾਨ ਆਮ ਦੇ ਨੇੜੇ ਰਹੇਗਾ।