ਅਬੋਹਰ ''ਚ ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਪਤੀ ਦਾ ਕਤਲ ਕਰਵਾਇਆ

ਅਬੋਹਰ ''ਚ ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਪਤੀ ਦਾ ਕਤਲ ਕਰਵਾਇਆ

ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਅਬੋਹਰ ਵਿੱਚ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਅਬੋਹਰ ਦੇ ਇੱਕ ਵਿਅਕਤੀ ਕੁਲਦੀਪ ਸਿੰਘ ਦੀ ਲਾਸ਼ ਗੁਰੂ ਕ੍ਰਿਪਾ ਆਸ਼ਰਮ ਦੇ ਸਾਹਮਣੇ ਸ਼ੱਕੀ ਹਾਲਾਤ ਵਿੱਚ ਪਈ ਮਿਲੀ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਰੱਖ ਦਿੱਤਾ। ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸ਼ੱਕ ਸੀ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਹੈ।

ਦੱਸ ਦੇਈਏ ਕਿ ਮ੍ਰਿਤਕ ਕੁਲਦੀਪ ਸਿੰਘ ਦਾ ਵਿਆਹ 14 ਸਾਲ ਪਹਿਲਾਂ ਸ਼ਿਮਲਾ ਰਾਣੀ ਪੁੱਤਰੀ ਕੁੰਦਨ ਸਿੰਘ ਵਾਸੀ ਟਾਹਲੀ ਵਾਲਾ ਨੇੜੇ ਘੁਬਾਇਆ ਨਾਲ ਹੋਇਆ ਸੀ, ਜਿਨ੍ਹਾਂ ਦੇ 2 ਬੱਚੇ ਹਨ। ਕੁਲਦੀਪ ਸਿੰਘ (35) ਲੱਕੜ ਦੀ ਢੋਆ-ਢੁਆਈ ਦਾ ਕੰਮ ਕਰਦਾ ਸੀ।

ਜਦੋਂ ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਇਹ ਖੁਲਾਸਾ ਹੋਇਆ ਕਿ ਕੁਲਦੀਪ ਦੇ ਕਤਲ ਪਿੱਛੇ ਉਸ ਦੀ ਪਤਨੀ ਦਾ ਹੱਥ ਹੈ। ਉਸ ਨੇ ਆਪਣੇ ਪ੍ਰੇਮੀ ਅਤੇ ਇੱਕ ਹੋਰ ਸਾਥੀ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਲਾਸ਼ ਮਿਲੀ ਤਾਂ ਪਤਨੀ ਹੀ ਮੌਕੇ 'ਤੇ ਸਭ ਤੋਂ ਵੱਧ ਰੋ ਰਹੀ ਸੀ।