- Updated: July 01, 2024 09:49 AM
ਵਿਆਹ ਕਰਵਾ ਕੇ ਕੈਨੇਡਾ ਗਈ ਲੜਕੀ ਵੱਲੋਂ ਆਪਣੇ ਪਤੀ ਤੇ ਸਹੁਰੇ ਪਰਿਵਾਰ ਨਾਲ ਰਿਸ਼ਤਾ ਰੱਖਣ ਤੋਂ ਇਨਕਾਰ ਕਰ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਕੈਨੇਡਾ ਗਈ ਲੜਕੀ ਅਤੇ ਉਸ ਦੇ ਮਾਤਾ-ਪਿਤਾ ਤੇ ਭਰਾ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾ ਵਿੱਚ ਅੰਗਰੇਜ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਜੌਹਲ ਨਗਰ ਜ਼ੀਰਾ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਸ ਦੇ ਪੁੱਤਰ ਲਵਪ੍ਰੀਤ ਸਿੰਘ ਦਾ ਵਿਆਹ ਸਾਲ 2019 ਵਿੱਚ ਸੰਦੀਪ ਕੌਰ ਦੇ ਨਾਲ ਹੋਇਆ ਸੀ ਤੇ ਉਨ੍ਹਾ ਵੱਲੋਂ ਸੰਦੀਪ ਕੌਰ ਨੂੰ ਕੈਨੇਡਾ ਭੇਜਣ ਅਤੇ ਵਰਕ ਪਰਮਿਟ ਦਵਾਉਣ ’ਤੇ 38 ਲੱਖ 48 ਹਜਾਰ 574 ਰੁਪਏ ਖਰਚ ਕੀਤੇ ਗਏ ਹਨ।
ਪਰ ਇਸ ਤੋਂ ਬਾਅਦ ਸੰਦੀਪ ਕੌਰ ਨੇ ਉਨ੍ਹਾ ਨਾਲ ਰਿਸ਼ਤਾ ਰੱਖਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾ ਦੱਸਿਆ ਕਿ ਪੁਲਸ ਵੱਲੋਂ ਸੰਦੀਪ ਕੋਰ, ਗੁਰਨਾਮ ਸਿੰਘ, ਪਰਮਜੀਤ ਕੌਰ ਅਤੇ ਹਰਦਿਆਲ ਸਿੰਘ ਵਾਸੀਆਨ ਕੋਟ ਸਦਰ ਖਾਂ ਜ਼ਿਲ੍ਹਾ ਮੋਗਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਦੋਸ਼ੀਆਂ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।