- Updated: September 10, 2023 12:12 PM
ਅਮਰੀਕਾ ਵਿਚ ਹਲਕਾ ਦੀਨਾਨਗਰ ਦੇ ਥਾਣਾ ਪੁਰਾਣਾਸ਼ਾਲਾ ਅਧੀਨ ਆਉਦੇ ਪਿੰਡ ਬਹਾਦਰ ਦੇ ਜੰਮਪਲ ਜਗਜੋਤ ਸਿੰਘ (30) ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਮੌਤ ਸਬੰਧੀ ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਪੁੱਤਰ ਜਗਜੋਤ ਸਿੰਘ ਨੂੰ 2017 ਵਿਚ ਅਮਰੀਕਾ ਭੇਜਿਆ ਸੀ ਅਤੇ ਉਹ ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਟਰੱਕ ਚਲਾਉਣ ਦਾ ਕੰਮਕਾਰ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸ਼ਹਿਰ ਵਿਚ 28 ਅਗਸਤ ਨੂੰ ਇਕ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਹੋਇਆ ਸੀ, ਪਰ 7 ਸਤੰਬਰ ਨੂੰ ਉਸ ਦੀ ਮੌਤ ਹੋ ਗਈ ਹੈ। ਜਿਸ ਦੀ ਸੂਚਨਾ ਉਹਨਾਂ ਦੇ ਉਥੇ ਰਹਿੰਦੇ ਰਿਸ਼ਤੇਦਾਰਾਂ ਨੇ ਦਿੱਤੀ।
ਪਰਿਵਾਰਕ ਮੈਂਬਰ ਅਨੁਸਾਰ ਜਗਜੋਤ ਸਿੰਘ ਆਪਣੇ ਪਿੱਛੇ 2 ਮੁੰਡੇ, ਪਤਨੀ ਅਤੇ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇ।