ਬਠਿੰਡਾ ''ਚ ਨੌਜਵਾਨ ਆਸ਼ਿਕੀ ਦੀ ਭੇਟ ਚੜ੍ਹਿਆ, ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ ''ਚ ਨੌਜਵਾਨ ਆਸ਼ਿਕੀ ਦੀ ਭੇਟ ਚੜ੍ਹਿਆ, ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ ਦੀ ਸੰਗੂਆਣਾ ਬਸਤੀ ਵਿੱਚ 32 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਪਾਸੇ, ਪਰਿਵਾਰ ਉਸਦੀ ਪ੍ਰੇਮਿਕਾ 'ਤੇ ਬਲੈਕਮੇਲ ਕਰਨ ਦਾ ਦੋਸ਼ ਲਗਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁੜੀ ਉਨ੍ਹਾਂ ਦੇ ਪੁੱਤਰ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਸੀ, ਜਿਸ ਕਾਰਨ ਲੜਕੇ ਨੇ ਖੁਦਕੁਸ਼ੀ ਕਰ ਲਈ ਅਤੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੇ ਇੱਕ ਸੁਸਾਈਡ ਨੋਟ ਵੀ ਲਿਖਿਆ।

ਮ੍ਰਿਤਕ ਨੌਜਵਾਨ ਰਾਹੁਲ ਦੇ ਪਿਤਾ ਸੀਤਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਾਹੁਲ ਕੁਮਾਰ ਦਾ ਲੰਬੇ ਸਮੇਂ ਤੋਂ ਲੜਕੀ ਰਿੰਕੂ ਬਾਲਾ ਨਾਲ ਪ੍ਰੇਮ ਸਬੰਧ ਸੀ. ਵਿਆਹੁਤਾ ਔਰਤ ਵੱਲੋਂ ਉਸਨੂੰ ਲਗਾਤਾਰ ਪ੍ਰੇਸ਼ਾਨ ਅਤੇ ਬਲੈਕਮੇਲ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸਨੇ ਰਾਤ ਨੂੰ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਰਾਹੁਲ ਕੁਮਾਰ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿੱਚ ਉਸਨੇ ਲੜਕੀ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਲੜਕੇ ਦੇ ਚਾਚਾ ਪਵਨ ਕੁਮਾਰ ਨੇ ਦੱਸਿਆ ਕਿ ਲੜਕੀ ਮੇਰੇ ਭਤੀਜੇ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਸੀ, ਜਿਸ ਕਾਰਨ ਉਸਨੇ ਰਾਤ ਨੂੰ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸਦੇ ਚਾਚੇ ਨੇ ਇਹ ਵੀ ਦੱਸਿਆ ਕਿ ਲੜਕੇ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਵਿੱਚ ਲੜਕੀ ਦੁਆਰਾ ਕਹੀ ਗਈ ਹਰ ਗੱਲ ਲਿਖੀ ਹੋਈ ਹੈ। ਸੁਸਾਈਡ ਨੋਟ ਪੁਲਿਸ ਕੋਲ ਹੈ ਅਤੇ ਪੁਲਿਸ ਇਸ ਮਾਮਲੇ 'ਤੇ ਕਾਰਵਾਈ ਕਰ ਰਹੀ ਹੈ।

ਨਹਿਰੀ ਪੁਲਿਸ ਸਟੇਸ਼ਨ ਦੇ ਐਸਐਚਓ ਹਰ ਜੀਵਨ ਸਿੰਘ ਨੇ ਦੱਸਿਆ ਕਿ ਨੌਜਵਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ । ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਲੜਕਾ ਪਿਛਲੇ ਕਈ ਸਾਲਾਂ ਤੋਂ ਇੱਕ ਵਿਆਹੁਤਾ ਲੜਕੀ ਨਾਲ ਸਬੰਧਾਂ ਵਿੱਚ ਸੀ, ਜਿਸ ਕਾਰਨ ਲੜਕੀ ਵੱਲੋਂ ਲੜਕਾ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਵੇਲੇ ਅਸੀਂ ਬਿਆਨ ਦਰਜ ਕਰ ਰਹੇ ਹਾਂ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਇਸ ਘਟਨਾ ਤੋਂ ਪਹਿਲਾਂ, ਕੁੜੀ ਨੇ ਮ੍ਰਿਤਕ ਮੁੰਡੇ ਖਿਲਾਫ਼ ਸ਼ਿਕਾਇਤ ਦਿੱਤੀ ਸੀ ਜਿਸ ਵਿੱਚ ਉਸਨੇ ਕਿਹਾ ਸੀ ਕਿ ਉਹ ਮੁੰਡਾ ਮੈਨੂੰ ਗਲਤ ਮੈਸੇਜ ਭੇਜਦਾ ਸੀ ਜਿਸ ਦੇ ਆਧਾਰ 'ਤੇ ਮੁੰਡੇ ਖਿਲਾਫ ਕੇਸ ਵੀ ਦਰਜ ਕੀਤਾ ਗਿਆ ਸੀ ਅਤੇ ਫਿਰ ਉਹ ਇਕੱਠੇ ਰਹਿਣ ਲੱਗ ਪਏ।