- Updated: September 01, 2026 05:17 PM
ਬਲਾਕ ਨਡਾਲਾ (ਕਪੂਰਥਲਾ) ਅਧੀਨ ਪੈਂਦੇ ਮੰਡ ਰਾਏਪੁਰ ਅਰਾਈਆਂ ਵਿਖੇ ਟਰੈਕਟਰ ਹਾਦਸੇ ਦੌਰਾਨ 19 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੰਡ ਰਾਏਪੁਰ ਅਰਾਈਆਂ ਹਾਲ ਵਾਸੀ ਕਪੂਰਥਲਾ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਕਿਰਪਾਲ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਰਸਤਾ ਪੱਧਰਾ ਕਰਨ ਲਈ ਟਰੈਕਟਰ ਨਾਲ ਮਿੱਟੀ ਪਾ ਰਿਹਾ ਸੀ। ਇਸ ਦੌਰਾਨ ਚੜ੍ਹਾਈ ਹੋਣ ਕਾਰਨ ਟਰੈਕਟਰ ਅੱਗੇ ਤੋਂ ਉੱਠ ਗਿਆ ਅਤੇ ਪਿੱਛੇ ਵੱਲ ਟਰਾਲੀ ਨਾਲ ਜਾ ਲੱਗਾ।
ਇਸ ਹਾਦਸੇ ਦੌਰਾਨ ਲਖਬੀਰ ਸਿੰਘ ਦਾ ਦਮ ਘੁੱਟਣ ਕਾਰਨ ਉਹ ਬੇਹੋਸ਼ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।