ਪੰਜਾਬ ''ਚ ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ

ਪੰਜਾਬ ''ਚ ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ

ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਹਿਰੀਨ ਤੋਂ ਚਾਰ ਮਹੀਨਿਆਂ ਲਈ ਤਰਨਤਾਰਨ ਆਪਣੇ ਜੱਦੀ ਘਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਨੌਜਵਾਨ ਦਾ ਕਤਲ ਉਸ ਦੇ ਦੋਸਤ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਸਤ ਨੇ ਨੌਜਵਾਨ ਨੂੰ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਦੇ ਬਹਾਨੇ ਬੁਲਾਇਆ ਸੀ ਅਤੇ ਆਪਣੇ ਸਾਥੀ ਸਮੇਤ ਮਿਲ ਕੇ ਰਸਤੇ 'ਚ ਵਾਰਦਾਤ ਨੂੰ ਅੰਜਾਮ ਦਿੱਤਾ ਹੈ।  ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (22) ਪੁੱਤਰ ਬਲਜਿੰਦਰ ਸਿੰਘ ਨਿਵਾਸੀ ਪਿੰਡ ਪੰਡੋਰੀ ਗੋਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਝਬਾਲ ਦੀ ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।