ਬਿਹਾਰ ’ਚ ਕਾਲਜ ਦੇ ਹੋਸਟਲ ਦੇ ਕਮਰੇ ’ਚ MBBS ਕਰਨਗੇ ਨੌਜਵਾਨ ਨੇ ਫਾਹਾ ਲੈ ਕੀਤੀ ਆਤਮਹੱਤਿਆ

ਬਿਹਾਰ ’ਚ ਕਾਲਜ ਦੇ ਹੋਸਟਲ ਦੇ ਕਮਰੇ ’ਚ MBBS ਕਰਨਗੇ ਨੌਜਵਾਨ ਨੇ ਫਾਹਾ ਲੈ ਕੀਤੀ ਆਤਮਹੱਤਿਆ

ਬਿਹਾਰ ਵਿੱਚ ਐਮਬੀਬੀਐਸ ਕਰਨਗੇ ਗੁਰਦਾਸਪੁਰ ਦੇ ਨੌਜਵਾਨ ਨੇ ਕਾਲਜ ਦੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸਹਿਜਵੀਰ ਉਮਰ 19 ਸਾਲ ਵਜੋਂ ਹੋਈ ਹੈ, ਜੋ ਕਿ ਐਮਬੀਬੀਐਸ ਦੇ ਪਹਿਲੇ ਸਮੈਸਟਰ ਵਿੱਚ ਪੜ੍ਹ ਰਿਹਾਂ ਸੀ ਦੱਸਿਆ ਜਾ ਰਿਹਾ ਹੈ। ਨੌਜਵਾਨ ਸਹਿਜਵੀਰ ਪੜ੍ਹਾਈ ਨੂੰ ਲੈਕੇ ਡਿਪਰੈਸ਼ਨ ਵਿੱਚ ਚੱਲ ਰਿਹਾ ਸੀ ਜਿਸ ਕਰਕੇ ਉਸਨੇ ਇਹ ਕਦਮ ਚੁੱਕਿਆ ਹੈ ਫਿਲਹਾਲ ਪਰਿਵਾਰ ਉਸ ਦੀ ਮ੍ਰਿਤਕ ਦੇਹ ਲੈਣ ਦੇ ਲਈ ਬਿਹਾਰ ਗਿਆ ਹੈ।