ਪੰਜਾਬ ''ਚ ਇੱਕ ਨੌਜਵਾਨ ਨੇ ਮਾਂ ਤੇ ਭਰਾ ਨੂੰ ਗੋਲ਼ੀਆਂ ਮਾਰੀਆਂ।

ਪੰਜਾਬ ''ਚ ਇੱਕ ਨੌਜਵਾਨ ਨੇ ਮਾਂ ਤੇ ਭਰਾ ਨੂੰ ਗੋਲ਼ੀਆਂ ਮਾਰੀਆਂ।

ਜ਼ੀਰਾ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਕੀਮੇਵਾਲਾ ਤੋਂ ਇਕ ਦਿਲ-ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਨਸ਼ੇੜੀ ਪੁੱਤ ਵੱਲੋਂ ਆਪਣੇ ਭਰਾ ਅਤੇ ਮਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਮੌਕੇ ਜਿੱਥੇ ਭਰਾ ਦਾ ਵਾਲ-ਵਾਲ ਬਚਾਅ ਹੋ ਗਿਆ, ਉੱਥੇ ਹੀ ਮਾਂ ਨੂੰ ਗੋਲੀਆਂ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ ਹੈ। 

ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਿਆਂ ਦਾ ਆਦੀ ਹੈ ਅਤੇ ਅੱਜ ਉਸ ਵੱਲੋਂ ਕਿਸੇ ਦੀ ਬੰਦੂਕ ਲਿਆ ਕੇ ਉਸ ਉਪਰ ਉਸ ਦੀ ਮਾਂ ਉੱਪਰ ਸਿੱਧੇ ਫਾਇਰ ਕਰ ਦਿੱਤੇ ਗਏ। ਇਸ ਵਾਰਦਾਤ ਵਿਚ ਜਿੱਥੇ ਉਹ ਵਾਲ-ਵਾਲ ਬਚ ਗਿਆ ਉੱਥੇ ਹੀ ਉਸ ਦੀ ਮਾਂ ਦੇ ਕਈ ਸ਼ਰੇ ਲੱਗੇ ਹਨ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਲਈ ਪਹੁੰਚਾਇਆ ਗਿਆ ਹੈ। ਉਸ ਨੇ ਪੁਲਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਔਰਤ ਮਰੀਜ਼ ਆਈ ਹੈ ਜਿਸ ਦੇ ਕਈ ਗਨਸ਼ੋਟ ਲੱਗੇ ਹੋਏ ਹਨ ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਡਾਕਟਰ ਨੇ ਦੱਸਿਆ ਕਿ ਫਿਲਹਾਲ ਮਾਤਾ ਦੀ ਹਾਲਤ ਸਥਿਰ ਬਣੀ ਹੋਈ ਹੈ।