ਪਿੰਡ ਪਿਪਲੀ ‘ਚ ਫਰੀਦਕੋਟ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪਿੰਡ ਪਿਪਲੀ ‘ਚ ਫਰੀਦਕੋਟ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਫਰੀਦਕੋਟ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਰਹੀ ਹੈ ਜਿਥੋਂ ਦੇ ਪਿੰਡ ਪਿਪਲੀ ਵਿਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪਹਿਲਾਂ ਉਸ ਦੇ ਹੱਥ ਪੈਰ ਬੰਨ੍ਹੇ ਗਏ ਗਏ ਤੇ ਫਿਰ ਉਸ ਦਾ ਗਲਾ ਵੱਢ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਕਤਲ ਦੀ ਵਜ੍ਹਾ ਪ੍ਰੇਮ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਫਰੀਦਕੋਟ ਦੇ ਪਿੰਡ ਪਿਪਲੀ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ (26 ਸਾਲ) ਦੀ ਲਾਸ਼ ਇਕ ਘਰ ਵਿਚੋਂ ਬਰਾਮਦ ਹੋਈ। ਨੌਜਵਾਨ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਤੇ ਗਲਾ ਵੱਢ ਕੇ ਉਸ ਦਾ ਕਤਲ ਕੀਤਾ ਗਿਆ ਸੀ। ਮੌਕੇ ਉਤੇ ਉਸ ਦਾ ਨਵਾਂ ਮੋਟਰਸਾਈਕਲ ਘਰ ਅੰਦਰ ਖੜ੍ਹਾ ਮਿਲਿਆ ਹੈ। ਫੋਰੈਂਸਿੰਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਤੇ ਟੀਮ ਵੱਲੋਂ ਸਬੂਤ ਇਕੱਠਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮ੍ਰਿਤਕ ਉਸ ਘਰ ਕਿਵੇਂ ਪਹੁੰਚਿਆ ਦੇ ਕਤਲ ਦੇ ਪਿੱਛੇ ਦੀ ਅਸਲ ਵਜ੍ਹਾ ਕੀ ਸੀ।

ਮੁੱਢਲੀ ਜਾਂਚ ਵਿਚ ਇਕ ਮਹਿਲਾ ਤੇ ਪਰਿਵਾਰ ਉਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਮੁਤਾਬਕ ਪਹਿਲੀ ਨਜ਼ਰ ਵਿਚ ਇਹ ਮਾਮਲਾ ਨੌਜਵਾਨ ਨੂੰ ਘਰ ਬੁਲਾ ਕੇ ਉਸ ਦਾ ਕਤਲ ਕੀਤੇ ਜਾਣ ਦਾ ਲੱਗ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।