ਗੁਰੂ ਨਗਰੀ ਅੰਮ੍ਰਿਤਸਰ ''ਚ ਨੌਜਵਾਨ ਦਾ ਬੇਰਹਿਮੀ ਨਾਲ ਹੋਇਆ ਕਤਲ, ਹਮਲਾਵਰਾਂ ਨੇ ਤਾੜ-ਤਾੜ ਗੋਲੀਆਂ ਚਲਾਈਆਂ 

ਗੁਰੂ ਨਗਰੀ ਅੰਮ੍ਰਿਤਸਰ ''ਚ ਨੌਜਵਾਨ ਦਾ ਬੇਰਹਿਮੀ ਨਾਲ ਹੋਇਆ ਕਤਲ, ਹਮਲਾਵਰਾਂ ਨੇ ਤਾੜ-ਤਾੜ ਗੋਲੀਆਂ ਚਲਾਈਆਂ 

ਗੁਰੂ ਨਗਰੀ 'ਚ ਬੀਤੇ ਦਿਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ (35) ਵਾਸੀ ਪਿੰਡ ਘਨੂਪੁਰ ਕਾਲੇ ਕੇ ਵਜੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰੁਪਿੰਦਰ ਸਿੰਘ ਦੇ ਸਾਥੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰੁਪਿੰਦਰ ਉਸ ਸਮੇਂ ਹੋਰ 3 ਸਾਥੀਆਂ ਨਾਲ ਕਾਰ 'ਤੇ ਜਾ ਰਿਹਾ ਸੀ। ਇਸ ਦੌਰਾਨ ਰਸਤੇ 'ਚ ਪਹਿਲਾਂ ਤੋਂ ਹੀ ਬਲੈਰੋ ਗੱਡੀ 'ਤੇ 2 ਲੋਕ ਖੜ੍ਹੇ ਸਨ, ਜਿਨ੍ਹਾਂ ਨੇ ਤਾੜ-ਤਾੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਮਗਰੋਂ ਫ਼ਰਾਰ ਹੋ ਗਏ।

ਇਸ ਦੌਰਾਨ ਰੁਪਿੰਦਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਉਸ ਦੇ ਸਾਥੀ ਤੁਰੰਤ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਰੁਪਿੰਦਰ ਨੂੰ ਮ੍ਰਿਤਕ ਕਰਾਰ ਦਿੱਤਾ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਕਾਰਨ ਪਿੰਡ ਘਨੂਪੁਰ ਕਾਲੇ ਕੇ ਦੇ ਵਾਸੀ ਰੁਪਿੰਦਰ ਦੀ ਮੌਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਰੁਪਿੰਦਰ ਅਤੇ ਸਾਥੀਆਂ ਖ਼ਿਲਾਫ਼ 302 ਦਾ ਮਾਮਲਾ ਦਰਜ ਸੀ ਅਤੇ ਕੁੱਝ ਦੇਰ ਪਹਿਲਾਂ ਹੀ ਰੁਪਿੰਦਰ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਇਆ ਸੀ। ਪੁਲਸ ਮੁਤਾਬਕ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਛ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।