ਪੰਜਾਬ ''ਚ ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਹੋਇਆ ਕਤਲ

ਪੰਜਾਬ ''ਚ ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਹੋਇਆ ਕਤਲ

ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਨਵਾਂ ਪਿੰਡ ਵਿਚ ਪੁਲਸ ਚੌਂਕੀ ਦੇ ਸਾਹਮਣੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਵਿਚ ਇਕ ਹੋਰ ਨੌਜਵਾਨ ਗੋਲੀਆਂ ਲੱਗਣ ਕਾਰਣ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਦੇ ਲੱਗੀਆਂ ਗੋਲੀਆਂ ਸਨ, ਜਿਸ ਕਾਰਣ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰੇ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। 

ਦੱਸਿਆ ਜਾ ਰਿਹਾ ਹੈ ਕਿ ਪੁਲਸ ਚੌਂਕੀ ਦੇ ਸਾਹਮਣੇ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।