- Updated: June 09, 2025 04:29 PM
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਹਿਲ ਨੂੰ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ (9 ਜੂਨ) ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਮੁੜ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਰੋਪੜ (ਪੰਜਾਬ) ਦੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਹ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਸੀ। ਪੰਜਾਬ ਪੁਲਿਸ ਦਾ ਆਰੋਪ ਹੈ ਕਿ ਜਸਬੀਰ ਭਾਰਤੀ ਫ਼ੌਜੀ ਠਿਕਾਣਿਆਂ ਬਾਰੇ ਜਾਣਕਾਰੀ ਪਾਕਿਸਤਾਨ ਨੂੰ ਭੇਜਦਾ ਸੀ।
ਪੁਲਿਸ ਨੂੰ ਉਸ ਦੇ ਮੋਬਾਈਲ ਵਿੱਚ 150 ਤੋਂ ਵੱਧ ਫ਼ੌਜੀ ਅਧਿਕਾਰੀਆਂ, ਸੰਸਥਾਵਾਂ ਅਤੇ ਲੋਕਾਂ ਦੇ ਨੰਬਰ ਮਿਲੇ ਹਨ। ਇਹ ਸਭ ਜੋਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਇਆ।
ਜੇਕਰ ਅਦਾਲਤ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਦੀ ਹੈ, ਤਾਂ ਹਰਿਆਣਾ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਉਸ ਨੂੰ ਰਿਮਾਂਡ ’ਤੇ ਵੀ ਲੈ ਸਕਦੀ ਹੈ। ਕਿਉਂਕਿ ਹਰਿਆਣਾ ਪੁਲਿਸ ਪਹਿਲਾਂ ਹੀ ਉਸ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਸੀ। ਉਸ ਨੂੰ 6 ਜੂਨ ਨੂੰ ਵੀ ਤਲਬ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਯੋਤੀ ਅਤੇ ਉਸ ਕੋਲੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ।