ਰਾਜ ਸਭਾ ਸਾਂਸਦ ਰਾਘਵ ਚੱਢਾ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਿਸ ਲਈ

ਰਾਜ ਸਭਾ ਸਾਂਸਦ ਰਾਘਵ ਚੱਢਾ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਿਸ ਲਈ

ਸਾਂਸਦ ਰਾਘਵ ਚੱਢਾ ਦੇ ਆਪਣੀ ਹੀ ਪਾਰਟੀ ਨਾਲ ਚੱਲ ਰਹੇ ਵਿਵਾਦ ਵਿਚਾਲੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ Z+ ਸੁਰੱਖਿਆ ਹਟਾ ਲਈ ਗਈ। ਪੰਜਾਬ ਦੇ ਸਹਿ-ਇੰਚਾਰਜ, ਸੰਸਦ ਮੈਂਬਰ ਅਤੇ ਰਾਜ ਸਭਾ ਦੇ ਡਿਪਟੀ ਲੀਡਰ ਹੋਣ ਦੇ ਨਾਤੇ ਚੱਢਾ ਨੂੰ ਪੰਜਾਬ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਰਾਘਵ ਚੱਢਾ ਨੇ ਵੀ ਇਸ ਬਾਰੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਤੋਂ ਕੋਈ ਸੁਰੱਖਿਆ ਨਹੀਂ ਮਿਲੀ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ-ਪਲੱਸ ਸੁਰੱਖਿਆ ਪ੍ਰਦਾਨ ਕੀਤੀ ਹੈ। ਕੇਂਦਰ ਸਰਕਾਰ ਚੱਢਾ ਪ੍ਰਤੀ ਇੰਨੀ ਦਿਆਲੂ ਕਿਉਂ ਹੈ? ਹਾਲਾਂਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਸੁਰੱਖਿਆ ਨਹੀਂ ਮਿਲੀ ਹੈ।

ਦੱਸ ਦੇਈਏ ਕਿ 2 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ। ਪੰਜਾਬ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਉਨ੍ਹਾਂ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ। ‘ਆਪ’ ਨੇ ਰਾਜ ਸਭਾ ਸਕੱਤਰੇਤ ਨੂੰ ਸੂਚਿਤ ਕੀਤਾ ਕਿ ਰਾਘਵ ਚੱਢਾ ਨੂੰ ਹੁਣ ਸਦਨ ਵਿੱਚ ਬੋਲਣ ਲਈ ਪਾਰਟੀ ਕੋਟੇ ਤੋਂ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ।